ਸ਼੍ਰੀ ਅਮਰਨਾਥ ਯਾਤਰਾ ਖਰਾਬ ਮੌਸਮ ਕਾਰਨ ਮੁਲਤਵੀ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ (ਆਈ.ਏ.ਐਸ.) ਨੇ ਦੱਸਿਆ ਕਿ ਕਸ਼ਮੀਰ ਵਿੱਚ ਮੌਸਮ ਖਰਾਬ ਹੋਣ ਕਾਰਨ ਅਮਰਨਾਥ ਯਾਤਰਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਮੁਲਤਵੀ ਕਰਨ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਕਠੂਆ ਤੋਂ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਪ੍ਰਸ਼ਾਸਨ ਅਨੁਸਾਰ ਯਾਤਰੀਆਂ ਦੀ ਗਿਣਤੀ ਵੀ ਸਮਰੱਥਾ ਤੋਂ ਜ਼ਿਆਦਾ ਹੋ ਚੁੱਕੀ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਫ਼ਿਲਹਾਲ ਟਾਲਕੇ ਐਂਟਰੀ ਪੁਆਇੰਟਾਂ ’ਤੇ ਨਾ ਜਾਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਯਾਤਰੀਆਂ ਨੂੰ ਇਹ ਵੀ ਮਸ਼ਵਰਾ ਦਿੱਤਾ ਕਿ ਜਿੰਨੀ ਦੇਰ ਤੱਕ ਮੌਸਮ ਠੀਕ ਨਹੀਂ ਹੁੰਦਾ ਅਤੇ ਭੀੜ ਨਹੀਂ ਘੱਟਦੀ, ਉਹਨੀ ਦੇਰ ਤੱਕ ਆਪਣੀ ਯਾਤਰਾ ਮੁਲਤਵੀ ਕਰ ਦਿੱਤੀ ਜਾਵੇ।

Related posts

Leave a Comment