ਮਸ਼ਹੂਰ ਗਾਇਕ ਦਲੇਰ ਮਹਿੰਦੀ ਤੇ ਨਵਜੋਤ ਸਿੱਧੂ ਨੂੰ ਜੇਲ੍ਹ ਪ੍ਰਸ਼ਾਸਨ ਨੇ ਰੱਖਿਆ ਇੱਕੋ ਬੈਰਕ ‘ਚ…

ਪਟਿਆਲਾ: ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਬੀਤੇ ਦਿਨੀਂ 19 ਸਾਲ ਪੁਰਾਣੇ ਕੇਸ (ਕਬੂਤਰਬਾਜ਼ੀ ਦੇ ਮਾਮਲੇ) ਵਿਚ ਸਜ਼ਾ ਸੁਣਾਈ ਗਈ ਹੈ ਤੇ ਉਹ ਪਟਿਆਲਾ ਜੇਲ੍ਹ ਵਿਚ ਬੰਦ ਹਨ। ਤੇ ਉਹ 2003 ਵਿੱਚ ਕਬੂਤਰਬਾਜ਼ੀ ਦੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਦੇ ਨਾਲ ਹੀ ਖਬਰਾਂ ਆ ਰਹੀਆਂ ਹਨ ਕਿ ਦਲੇਰ ਮਹਿੰਦੀ ਜੇਲ੍ਹ ‘ਚ ਮੁਨਸ਼ੀ ਦਾ ਕੰਮ ਕਰਨਗੇ। ਕਰਮਚਾਰੀ ਰੋਜ਼ਾਨਾ ਉਨ੍ਹਾਂ ਨੂੰ ਇਸ ਸਬੰਧੀ ਰਜਿਸਟਰ ਦੇ ਕੇ ਜਾਣਗੇ। ਇੰਨਾ ਹੀ ਨਹੀਂ ਉਨ੍ਹਾਂ ਨੂੰ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਨਾਲ ਪਟਿਆਲਾ ਜੇਲ੍ਹ ‘ਚ ਰੱਖਿਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਨੂੰ ਇੱਕੋ ਬੈਰਕ ਵਿਚ ਰੱਖਿਆ ਗਿਆ ਹੈ ਤੇ ਹੁਣ ਦੋਨੋਂ ਇਕੱਠੇ ਰਹਿਣਗੇ।

Related posts

Leave a Comment