ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਬ੍ਰਮ ਸ਼ੰਕਰ ਜ਼ਿੰਪਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇਗੀ। ਉਹ ਅੱਜ ਫਾਇਰ ਬ੍ਰਿਗੇਡ ਗਰਾਊਂਡ ਵਿਖੇ ਡੀ.ਸੀ. ਰੇਟ ‘ਤੇ ਨਗਰ ਨਿਗਮ ਹੁਸ਼ਿਆਰਪੁਰ ਵਿਚ ਨਿਯੁਕਤ ਹੋਏ ਸੀਵਰਮੈਨਾਂ ਵਲੋਂ ਪਹਿਲੀ ਤਨਖਾਹ ਮਿਲਣ ‘ਤੇ ਲਗਾਏ ਗਏ ਲੰਗਰ ‘ਚ ਪ੍ਰਸ਼ਾਦ ਲੈਣ ਮੌਕੇ ਸੰਬੋਧਨ ਕਰ ਰਹੇ ਸਨ । ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਨਗਰ ਨਿਗਮ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਡੀਸੀ ਰੇਟ ’ਤੇ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਵਿੱਚ ਹੋਰ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਦੀ ਅਹਿਮ ਭੂਮਿਕਾ ਹੈ। ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਦਾ ਬੋਝ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮੋਢਿਆਂ ‘ਤੇ ਹੀ ਹੈ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਸਮੂਹ ਕਰਮਚਾਰੀ ਆਪਣੀ ਡਿਊਟੀ ਪੂਰੀ ਸੰਜੀਦਗੀ ਨਾਲ ਨਿਭਾ ਰਹੇ ਹਨ। ਬ੍ਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਕੋਵਿਡ-19 ਦੇ ਦੌਰ ਵਿੱਚ ਸਾਡੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਇੱਕ ਸਿਹਤਮੰਦ ਸਮਾਜ ਦੀ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਣ ਦੀ ਜੋ ਜ਼ਿੰਮੇਵਾਰੀ ਨਿਭਾਈ ਗਈ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਪੰਜ ਮਹੀਨਿਆਂ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤ ਵਿੱਚ ਜੋ ਫੈਸਲੇ ਲਏ ਗਏ ਉਹ ਅਜੇ ਕੋਈ ਵੀ ਸਰਕਾਰ ਨਹੀਂ ਲੈ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਖੇਤਰ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਮੋਹਿਤ ਸੈਣੀ, ਸਫਾਈ ਯੂਨੀਅਨ ਫੈਡਰੇਸ਼ਨ ਪੰਜਾਬ ਨਗਰ ਨਿਗਮ ਹੁਸ਼ਿਆਰਪੁਰ ਦੇ ਪ੍ਰਧਾਨ ਰਾਜਾ ਹੰਸ, ਵਰਿੰਦਰ ਸ਼ਰਮਾ ਬਿੰਦੂ, ਅਜੀਤ ਸਿੰਘ ਲੱਕੀ, ਸੈਨੇਟਰੀ ਇੰਸਪੈਕਟਰ ਜਨਕ ਰਾਜ, ਅਸ਼ਵਨੀ ਕੁਮਾਰ, ਕਮਲ ਭੱਟੀ, ਬੱਬੂ, ਆਸ਼ੂ ਬੱਤਰਾ, ਸੰਦੀਪ ਰਾਜਪੂਤ, ਗੰਗਾ ਪ੍ਰਸਾਦ ਤੋਂ ਇਲਾਵਾ ਹੋਰ ਵੀ ਪਤਵੰਤੇ ਵੀ ਮੌਜੂਦ ਸਨ।

Related posts

Leave a Comment