ਸਿਹਤ ਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮੁੱਦੇ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮੁੱਦੇ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਹ ਅੱਜ ਹੁਸ਼ਿਆਰਪੁਰ ਦੇ ਡਰੇਨੇਜ ਦਫ਼ਤਰ, ਨਲੋਈਆਂ ਬਾਈਪਾਸ ਤੇ ਫਾਇਰ ਬ੍ਰਿਗੇਡ ਦਫ਼ਤਰ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨਿਆਂ ਅੰਦਰ ਹੀ ਪੂਰਾ ਕਰਦੇ ਹੋਏ 15 ਅਗਸਤ ਤੋਂ ਹੀ ਪੂਰੇ ਰਾਜ ਵਿਚ ਆਦਮੀ ਕਲੀਨਿਕ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਲੀਨਿਕਾਂ ਵਿਚ ਮੌਜੂਦ ਡਾਕਟਰਾਂ ਅਤੇ ਹੋਰ ਸਟਾਫ਼ ਤੋਂ ਇਲਾਵਾ ਉਥੇੇ ਮੌਜੂਦ ਮਰੀਜਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਟਾਫ਼ ਨਾਲ ਕਲੀਨਿਕ ਦੇ ਕੰਮਕਾਜ, ਦਵਾਈਆਂ ਦੀ ਉਪਲਬੱਧਤਾ, ਜਾਂਚ ਅਤੇ ਇਲਾਜ ਆਦਿ ਬਾਰੇ ਜਾਣਕਾਰੀ ਲਈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਸੁਚਾਰੂ ਬਿਜਲੀ ਸਪਲਾਈ ਲਈ ਜਨਰੇਟਰ, ਪੀਣ ਵਾਲੇ ਪਾਣੀ ਲਈ ਵਾਟਰ ਪਿਊਰੀਫਾਇਰ, ਡਾਕਟਰ ਦੇ ਕਮਰੇ, ਫਾਰਮੇਸੀ ਤੇ ਟੈਸਟਾਂ ਦੇ ਨਮੂਨੇ ਇੱਕਤਰ ਕਰਨ ਦੇ ਕਮਰੇ ਤੇ ਮਰੀਜਾਂ ਦੀ ਸੁਵਿਧਾ ਲਈ ਰਿਸੈਪਸ਼ਨ-ਕਮ-ਵੇਟਿੰਗ ਏਰੀਆ ਤੇ ਪਖਾਨੇ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਛਲਾਂਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਆਮ ਆਦਮੀ ਕਲੀਨਿਕ ਵਿਚ ਬੇਹਤਰੀਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਬਿਮਾਰੀਆਂ ਦੀ ਜਾਂਚ ਤੇ ਕਲੀਨਿਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਪ੍ਰਦਾਨ ਕਰਕੇ ਬੁਨਿਆਦੀ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਸਾਰੀਆਂ ਜ਼ਰੂਰੀ ਦਵਾਈਆਂ ਤੇ ਟੈਸਟ ਉਪਲਬੱਧ ਕਰਵਾਏ ਗਏ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਕਰਮਜੀਤ ਕੌਰ, ਸੰਦੀਪ ਸੈਣੀ, ਦਲੀਪ ਓਹਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Related posts

Leave a Comment