ਬੁਢਾਪਾ ਪੈਨਸ਼ਨ ਸਬੰਧੀ 31 ਅਗਸਤ ਨੂੰ ਲਗਾਏ ਜਾ ਰਹੇ ਹਨ ਸੁਵਿਧਾ ਕੈਂਪ l

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ 31 ਅਗਸਤ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਬਲਾਕ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ, ਬਲਾਕ ਭੂੰਗਾ ਦੇ ਪਿੰਡ ਜਨੌੜੀ, ਬਲਾਕ ਦਸੂਹਾ ਦੇ ਪਿੰਡ ਬੇਰਛਾ ਤੇ ਬਲਾਕ ਮਾਹਿਲਪੁਰ ਦਫ਼ਤਰ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਹਿਲਪੁਰ ਵਿਚ ਪੈਨਸ਼ਨਰਾਂ ਸਬੰਧੀ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਸੁਵਿਧਾ ਕੈਂਪ ਦਾ ਲਾਭ ਪ੍ਰਾਪਤ ਕੀਤਾ ਜਾਵੇ।

Related posts

Leave a Comment