ਜਮਹੂਰੀ ਕਿਸਾਨ ਸਭਾ ਵੱਲੋਂ 2 ਸਤੰਬਰ ਨੂੰ ਨਹਿਰਾਂ ਦਾ ਦੌਰਾ ਕਰਨ ਦਾ ਫੈਸਲਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਮਨਜੀਤ ਸਿੰਘ: ਜਮਹੂਰੀ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੀ ਇੱਕ ਵਿਸ਼ੇਸ ਮੀਟਿੰਗ ਹੋਈ। ਇਸ ਵਿੱਚ ਨਹਿਰਾਂ ਦੀ ਹਾਲਤ ‘ਤੇ ਚਰਚਾ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 2 ਸਤੰਬਰ ਨੂੰ ਜਮਹੂਰੀ ਕਿਸਾਨ ਸਭਾ ਦਾ ਇੱਕ ਵਫਦ ਨਹਿਰਾਂ ਦਾ ਦੌਰਾ ਕਰਕੇ ਨਹਿਰਾਂ ਦੀ ਅਸਲ ਸੰਚਾਈ ਦਾ ਪਤਾ ਲਗਾਇਆ ਜਾਵੇਗਾ ਅਤੇ ਨਹਿਰਾਂ ਦਾ ਪਾਣੀ ਟੇਲ ਤੱਕ ਪਹੁੰਚਾਉਣ ਲਈ ਨਹਿਰੀ ਅਧਿਕਾਰੀਆਂ ਨਾਲ ਮੀਟਿੰਗ ਤਹਿ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਗੰਨਾ ਮਿੱਲ ਮੁਕੇਰੀਆਂ ਵੱਲੋਂ ਕਿਸਾਨਾਂ ਦੇ ਗੰਨੇ ਦਾ ਬਕਾਇਆਂ 31 ਅਗਸਤ ਤੱਕ ਅਦਾ ਨਾ ਕਰਨ ‘ਤੇ ਰੋਸ ਪ੍ਰਗਟ ਕੀਤਾ ਗਿਆ। ਜਥੇਬੰਦੀ ਦਾ ਕਹਿਣਾ ਸੀ ਕਿ ਐਸ ਡੀ ਐਮ ਮੁਕੇਰੀਆਂ ਦੀ ਹਾਜਰੀ ਵਿੱਚ ਉਪਰੋਕਤ ਹੋਏ ਫੈਸਲੇ ਨੂੰ ਵੀ ਗੰਨਾ ਮਿੱਲ ਪ੍ਰਸ਼ਾਸਨ ਲਾਗੂ ਨਹੀਂ ਕਰ ਰਿਹਾ। ਫੈਸਲਾ ਕੀਤਾ ਗਿਆ ਕਿ ਇਸ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਜੋ ਵੀ ਸੰਘਰਸ ਉਲੀਕਿਆ ਜਾਵੇਗਾ। ਉਸ ਵਿੱਚ ਪੂਰੀ ਤਾਕਤ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਸਭਾ ਦੇ ਪ੍ਰਧਾਨ ਸਵਰਨ ਸਿੰਘ, ਅਮਰਜੀਤ ਸਿੰਘ ਕਾਨੂੰਗੋ, ਤਰਸੇਮ ਸਿੰਘ, ਇੰਦਰਜੀਤ ਸਿੰਘ, ਜੋਧ ਸਿੰਘ, ਕੁੰਦਨ ਸਿੰਘ, ਜੋਗਿੰਦਰ ਸਿੰਘ, ਧਰਮਿੰਦਰ ਸਿੰਘ, ਕੇਹਰ ਸਿੰਘ ਅਤੇ ਸ਼ਿਵ ਕੁਮਾਰ ਹਾਜ਼ਰ ਸਨ।

Related posts

Leave a Comment