ਕਾਬਿਲ ਅਧਿਆਪਕਾਂ ਨੇ ਵਧਾਇਆ ਜਿਲ੍ਹਾ ਹੁਸ਼ਿਆਰਪੁਰ ਦਾ ਮਾਣ: ਜਿਲ੍ਹਾ ਸਿੱਖਿਆ ਅਫ਼ਸਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਇਸ ਵਾਰ ਅਧਿਆਪਕ ਦਿਵਸ ਤੇ ਵਿਰਾਸਤ ਏ ਖ਼ਾਲਸਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਰਾਜ ਦੇ 74  ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਜਿਨ੍ਹਾਂ ਵਿੱਚੋਂ ਪੰਜ ਅਧਿਆਪਕ ਹੁਸ਼ਿਆਰਪੁਰ ਜਿਲ੍ਹੇ ਨਾਲ ਸਬੰਧਤ ਹਨ। ਇਹ ਜਾਣਕਾਰੀ ਦਿੰਦਿਆਂ ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਨੇ ਦੱਸਿਆ ਕਿ ਹੋਣਹਾਰ ਅਤੇ ਕਾਬਿਲ ਅਧਿਆਪਕਾਂ ਨੇ ਰਾਜ ਪੁਰਸਕਾਰ ਹਾਸਿਲ ਕਰਕੇ ਜਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਸੈਕੰਡਰੀ ਵਿਭਾਗ ਵਿੱਚੋਂ ਸਟੇਟ ਅਵਾਰਡ ਲਈ ਸੇਵਾ ਸਿੰਘ ਮੈਥ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਅਤੇ ਸੰਦੀਪ ਸਿੰਘ ਸਾਇੰਸ ਮਾਸਟਰ ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾ ਦਾਸ ਨੂੰ ਚੁਣਿਆ ਗਿਆ ਹੈ। ਐਲੀਮੈਂਟਰੀ ਵਿਭਾਗ ਵਿੱਚੋਂ ਜਸਵੀਰ ਸਿੰਘ ਸੈਂਟਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ) ਬਾੜੀਆਂ ਕਲਾਂ (ਮਾਹਿਲਪੁਰ) ਅਤੇ ਨਿਤਿਨ ਸੁਮਨ ਸਰਕਾਰੀ ਪ੍ਰਾਇਮਰੀ ਸਕੂਲ ਭਡਿਆਰ (ਗੜ੍ਹਸ਼ੰਕਰ) ਨੇ ਸਟੇਟ ਅਵਾਰਡ ਹਾਸਿਲ ਕੀਤਾ ਹੈ। ਯੰਗ ਟੀਚਰ ਅਵਾਰਡ ਲਈ ਵੰਦਨਾ ਹੀਰ ਈ. ਟੀ. ਟੀ. ਸਰਕਾਰੀ ਪ੍ਰਾਇਮਰੀ ਸਕੂਲ ਚਡਿਆਲ਼ ਨੂੰ ਚੁਣਿਆ ਗਿਆ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਤਰਲੋਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.), ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ, ਪ੍ਰਿੰ. ਜਤਿੰਦਰ ਸਿੰਘ ਸਮਾਰਟ ਸਕੂਲ ਕੁਆਡੀਨੇਟਰ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਸ਼ੋਸ਼ਲ ਮੀਡੀਆ ਕੁਆਡੀਨੇਟਰ, ਹਰਮਿੰਦਰ ਪਾਲ ਸਿੰਘ ਪੜ੍ਹੋ ਪੰਜਾਬ ਪੜ੍ਹਾਉ ਪੰਜਾਬ ਹਾਜ਼ਿਰ ਸਨ।

Related posts

Leave a Comment