ਸੰਵਿਧਾਨ ਦਿਵਸ (Constitution Day) ਦੇ ਮੌਕੇ ਤੇ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾ ਦੇ ਲੋਕਾਂ ਨੂੰ ਓਹਨਾ ਦੇ ਹੱਕਾਂ ਸਬੰਧੀ ਜਾਣੂ ਕਰਵਾਉਣ ਲਈ ਕਰਵਾਏ ਗਏ ਸੈਮੀਨਾਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਜਸਵਿੰਦਰ ਸੀਕਰੀ: ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਜੀਆਂ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 26.11.2022 ਨੂੰ ਸੰਵਿਧਾਨ ਦਿਵਸ (Constitution Day) ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਅਤੇ ਸਬ ਡਵੀਜਨ ਕਾਨੂੰਨੀ ਸੇਵਾਵਾਂ ਕਮੇਟੀ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾ ਦੇ ਲੋਕਾਂ ਨੂੰ ਉਹਨਾਂ ਦੇ ਹੱਕਾ ਸਬੰਧੀ ਜਾਣੂ ਕਰਵਾਉਣ ਲਈ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ । ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਜੀਆਂ ਵਲੋਂ 26.11.2022 ਤੋਂ 02.12.2022 (ਇੱਕ ਹਫਤਾ) ਤੱਕ ਸੰਵਿਧਾਨ ਦਿਵਸ (Constitution Day) ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਕੀਤੇ ਗਏ ਜਿਸ ਦੇ ਸਬੰਧ ਵਿੱਚ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ 26.11.2022 ਤੋਂ 02.12.2022 ਤੱਕ ਜਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਸਬ ਡਵੀਜਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀ ਡਿਊਟੀ ਲਗਾਈ ਗਈ। ਇਸ ਦੇ ਨਾਲ ਹੀ ਅੱਜ ਮਿਤੀ 26.11.2022 ਸੰਵਿਧਾਨ ਦਿਵਸ ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟ ਸ਼੍ਰੀ ਮਨੋਜ ਅਤੇ ਪੈਰਾਲੀਗਲ ਵਲੰਟੀਅਰ ਨੀਲਮ ਦੇਵੀ ਵਲੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ, ਖੁਆਸ਼ ਪੁਰਹੀਰਾ, ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ਤੇ ਸੰਵਿਧਾਨ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਨ ਜਿਨਾਂ ਨੇ ਸੰਵਿਧਾਨ ਦੀ ਰਚਨਾ ਕੀਤੀ ਅਤੇ ਹਰ ਵਰਗ ਦੇ ਲੋਕਾਂ ਨੂੰ ਉਨਾਂ ਦੇ ਹੱਕਾ ਬਾਰੇ ਜਾਂਣੂ ਕਰਵਾਇਆ। ਇਸ ਦੇ ਨਾਲ ਹੀ ਪੈਨਲ ਐਡਵੋਕੇਟਾ ਵਲੋਂ ਵਿਦਿਆਰਥੀਆਂ ਨੂੰ ਪ੍ਰਸਤਾਵਨਾ ਨੂੰ ਪੜ੍ਹਨ ਲਈ ਕਿਹਾ ਗਿਆ ਜਿਸ ਨਾਲ ਉਹਨਾਂ ਨੂੰ ਆਪਣੇ ਅਧਿਕਾਰਾਂ ਅਤੇ ਹੱਕਾਂ ਬਾਰੇ ਪਤਾ ਲੱਗ ਸਕੇ, ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਜੀਆਂ ਵਲੋਂ ਜਾਰੀ ਕੀਤੀਆਂ ਸਕੀਮਾਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਇਹਨਾਂ ਸਕੀਮਾਂ ਦਾ ਲਾਭ ਆਮ ਜਨਤਾ ਲੈ ਸਕੇ। ਇਸ ਤੋਂ ਇਲਾਵਾ ਸਬ ਡਵੀਜਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਵੱਖ ਵੱਖ ਸਕੂਲਾਂ ਵਿੱਚ ਸੰਵਿਧਾਨ ਦਿਵਸ ਦੇ ਮੌਕੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਉਪਰੋਕਤ ਤੋਂ ਇਲਾਵਾ ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੈਨਲ ਐਡਵੋਕੇਟ ਸ਼੍ਰੀ ਮਲਕੀਤ ਸਿੰਘ ਸੀਕਰੀ ਅਤੇ ਪੈਰਾਲੀਗਲ ਵਲੰਟੀਅਰ ਸ਼੍ਰੀ ਪਵਨ ਕੁਮਾਰ ਵਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਜੇਲ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਹਨਾਂ ਦੇ ਅਧਿਕਾਰਾ ਅਤੇ ਹੱਕਾ, ਮੁਫਤ ਕਾਨੂੰਨੀ ਸਹਾਇਤਾ ਕਿਵੇ ਅਤੇ ਕਿਸ ਤਰਾਂ ਲੈ ਸਕਦੇ ਹਨ ਬਾਰੇ ਵੀ ਜਾਣਕਾਰੀ ਦਿੱਤੀ ਗਈ।

Related posts

Leave a Comment