ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ  ਅਨੁਸਾਰ ਸਾਲ 2022-23 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2022 ਤੱਕ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ ’ਤੇ 10 ਫੀਸਦੀ ਦੀ ਛੋਟ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਇਹ ਟੈਕਸ ਨਗਰ ਨਿਗਮ ਵਿਖੇ ਸਥਾਪਿਤ ਕੀਤੇ ਕਾਊਂਟਰ ਅਤੇ ਆਨਲਾਈਨ ਐਮ ਸੇਵਾ ਦੇ ਪੋਰਟਲ ’ਤੇ ਵੀ ਜਮ੍ਹਾਂ ਕਰਵਾਇਆ…

Read More

ਜਮਹੂਰੀ ਕਿਸਾਨ ਸਭਾ ਵੱਲੋਂ 2 ਸਤੰਬਰ ਨੂੰ ਨਹਿਰਾਂ ਦਾ ਦੌਰਾ ਕਰਨ ਦਾ ਫੈਸਲਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਮਨਜੀਤ ਸਿੰਘ: ਜਮਹੂਰੀ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੀ ਇੱਕ ਵਿਸ਼ੇਸ ਮੀਟਿੰਗ ਹੋਈ। ਇਸ ਵਿੱਚ ਨਹਿਰਾਂ ਦੀ ਹਾਲਤ ‘ਤੇ ਚਰਚਾ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 2 ਸਤੰਬਰ ਨੂੰ ਜਮਹੂਰੀ ਕਿਸਾਨ ਸਭਾ ਦਾ ਇੱਕ ਵਫਦ ਨਹਿਰਾਂ ਦਾ ਦੌਰਾ ਕਰਕੇ ਨਹਿਰਾਂ ਦੀ ਅਸਲ ਸੰਚਾਈ ਦਾ ਪਤਾ ਲਗਾਇਆ ਜਾਵੇਗਾ ਅਤੇ ਨਹਿਰਾਂ ਦਾ ਪਾਣੀ ਟੇਲ ਤੱਕ ਪਹੁੰਚਾਉਣ ਲਈ ਨਹਿਰੀ ਅਧਿਕਾਰੀਆਂ ਨਾਲ ਮੀਟਿੰਗ ਤਹਿ ਕੀਤੀ ਜਾਵੇਗੀ।ਇਸ ਦੇ ਨਾਲ ਹੀ ਗੰਨਾ ਮਿੱਲ ਮੁਕੇਰੀਆਂ ਵੱਲੋਂ ਕਿਸਾਨਾਂ ਦੇ ਗੰਨੇ ਦਾ ਬਕਾਇਆਂ 31 ਅਗਸਤ ਤੱਕ ਅਦਾ ਨਾ ਕਰਨ ‘ਤੇ ਰੋਸ ਪ੍ਰਗਟ ਕੀਤਾ ਗਿਆ। ਜਥੇਬੰਦੀ ਦਾ ਕਹਿਣਾ…

Read More

ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਕੀਤੇ ਗਏ ਚਲਾਨ l

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਪੁਖਤਾ ਢੰਗ ਨਾਲ ਲਾਗੂ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਜਿਲ੍ਹੇ ਅੰਦਰ 45 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਦੋ ਦਿਨਾਂ ਵਿਚ ਸੇਫ਼ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ ਬਿਨਾਂ ਕਾਗਜਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 7 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ।…

Read More

ਬੁਢਾਪਾ ਪੈਨਸ਼ਨ ਸਬੰਧੀ 31 ਅਗਸਤ ਨੂੰ ਲਗਾਏ ਜਾ ਰਹੇ ਹਨ ਸੁਵਿਧਾ ਕੈਂਪ l

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ 31 ਅਗਸਤ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਬਲਾਕ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ, ਬਲਾਕ ਭੂੰਗਾ ਦੇ ਪਿੰਡ ਜਨੌੜੀ, ਬਲਾਕ ਦਸੂਹਾ ਦੇ ਪਿੰਡ ਬੇਰਛਾ ਤੇ ਬਲਾਕ ਮਾਹਿਲਪੁਰ ਦਫ਼ਤਰ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਹਿਲਪੁਰ ਵਿਚ ਪੈਨਸ਼ਨਰਾਂ ਸਬੰਧੀ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦੇ…

Read More

ਸੈਨਾ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਲਈ ਟਰਾਇਲ 1 ਤੇ 2 ਨੂੰ…

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਸੀ-ਪਾਈਟ ਕੈਂਪ ਨੰਗਲ ਦੇ ਕੈਂਪ ਇੰਚਾਰਜ ਮਾਸਟਰ ਵਿਪਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਯੁਵਕਾਂ ਲਈ ਮਹੀਨਾ ਨਵੰਬਰ 2022 ਵਿਚ ਹੋਣ ਵਾਲੀ ਏ.ਆਰ.ਓ. ਜਲੰਧਰ ਦੀ ਆਰਮੀ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਉਪਰੋਕਤ ਜ਼ਿਲਿਆਂ ਨਾਲ ਸਬੰਧਤ ਚਾਹਵਾਨ ਨੌਜਵਾਨ ਟਰਾਇਲ ਵਾਸਤੇ ਮਿਤੀ 1 ਸਤੰਬਰ ਅਤੇ 2 ਸਤੰਬਰ 2022 ਨੂੰ ਸਵੇਰੇ 8 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਕੈਂਪ ਵਿਖੇ ਹਾਜ਼ਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਦੀ ਭਰਤੀ ਵਾਸਤੇ…

Read More

ਪੰਜਾਬ ਵਿੱਚ ‘ਖੇਡ ਇਨਕਲਾਬ’ ਲਿਆਉਣਗੀਆਂ “ਖੇਡਾਂ ਵਤਨ ਪੰਜਾਬ ਦੀਆਂ”: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ” ਨੂੰ ਨੌਜਵਾਨੀ ‘ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ‘ਚ “ਖੇਡ ਇਨਕਲਾਬ” ਆਏਗਾ। ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6…

Read More

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ ਨੇ ਆਧਾਰ ਇਨਰੋਲਮੈਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਕੰਮ ਕਰ ਰਹੇ ਸੇਵਾ ਕੇਂਦਰਾਂ, ਡੀ.ਈ.ਓ., ਡੀ.ਪੀ.ਓ. ਤੇ ਹੋਰ ਗੈਰ ਸਰਕਾਰੀ ਨਾਮਾਂਕਨ ਏਜੰਸੀਆਂ ਦੇ ਪ੍ਰਤੀਨਿੱਧੀਆਂ ਨਾਲ ਆਧਾਰ ਇਨਰੋਲਮੈਂਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਲ 2022 ਦੇ ਅਨੁਮਾਨਿਤ ਆਬਾਦੀ ਅਨੁਸਾਰ ਜ਼ਿਲ੍ਹੇ ਵਿਚ ਆਧਾਰ ਰਜਿਸਟ੍ਰੇਸ਼ਨ 116.13 ਪ੍ਰਤੀਸ਼ਤ ਨੂੰ ਪਾਰ ਕਰ ਚੁੱਕਾ ਹੈ, ਪਰ ਉਮਰ ਵਰਗ ਦੇ ਅਨੁਸਾਰ ਕਵਰੇਜ਼ ਵਿਸ਼ਲੇਸ਼ਣ ਤੋਂ ਪਤਾ ਚੱਲਦਾ ਹੈ ਕਿ 0-5 ਸਾਲ ਦੇ ਉਮਰ ਵਰਗ ਦੇ ਕੇਵਲ 69.99 ਬੱਚਿਆਂ ਨੂੰ ਹੀ ਆਧਾਰ ਜਾਰੀ ਕੀਤਾ ਗਿਆ ਹੈ। ਇਸ ਤਰ੍ਹਾਂ ਇਸ ਉਮਰ ਵਰਗ ਵਿਚ ਵਿਆਪਕ…

Read More

ਡਿਪਟੀ ਕਮਿਸ਼ਨਰ ਨੇ ਕਬਜਾਧਾਰਕਾਂ ਨੂੰ ਤੁਰੰਤ ਨਜਾਇਜ਼ ਕਬਜੇ ਛੱਡਣ ਦੀ ਦਿੱਤੀ ਚਿਤਾਵਨੀ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਇਸ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਅਪਨਾਏ ਜਾਣਗੇ। ਉਨ੍ਹਾਂ ਨਜਾਇਜ਼ ਕਬਜਾਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਤੁਰੰਤ ਨਜਾਇਜ਼ ਕਬਜ਼ੇ ਛੱਡ ਦੇਣ, ਉਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਜਾਇਜ਼ ਕਬਜ਼ੇ ਛਡਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਗੰਭੀਰਤਾ ਦੇ ਚੱਲਦਿਆਂ ਜ਼ਿਲ੍ਹੇ ਵਿਚ ਨਜਾਇਜ਼ ਕਬਜ਼ੇ ਛੱਡਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ…

Read More

ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ l

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਫੌਜਦਾਰੀ ਜ਼ਾਬਤਾ ਸੰਘਤ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ ਕੱਲ੍ਹ ਦੇ…

Read More

ਆਵਾਜ਼ੀ ਪ੍ਰਦੂਸ਼ਣ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ ਨੇ ਜਾਰੀ ਕੀਤੇ ਹੁਕਮ l

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ…

Read More